Nation Post

Breaking: ਮਾਨ ਸਰਕਾਰ ਨੇ 2 ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸਮੇਤ 9 ਸੀਨੀਅਰ ਅਧਿਆਪਕਾਂ ਨੂੰ ਕੀਤਾ ਤਲਬ, ਪੜ੍ਹੋ ਕੀ ਹੈ ਮਾਮਲਾ

Bhagwant Mann

Bhagwant Mann

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦੋ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸਮੇਤ 9 ਸੀਨੀਅਰ ਅਧਿਆਪਕਾਂ ਨੂੰ ਤਲਬ ਕੀਤਾ ਗਿਆ ਹੈ। ਦਰਅਸਲ, ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਉਹ ਰੋਟੀ ਖਾਣ ਲਈ ਇੱਕ ਦੂਜੇ ‘ਤੇ ਟੁੱਟ ਪਏ ਸੀ। ਸਰਕਾਰ ਨੇ ਦਿੱਲੀ ਦੇ ਸਿੱਖਿਆ ਮਾਡਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਗੱਲ ਕੀਤੀ ਸੀ ਅਤੇ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ ਵਿੱਚ ਭੇਜਣ ਦੀ ਗੱਲ ਕਹੀ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ 2600 ਤੋਂ ਵੱਧ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਮੀਟਿੰਗ ਸੱਦੀ ਸੀ। ਵਿਭਾਗ ਨੇ ਉਨ੍ਹਾਂ ਦੀ ਆਵਾਜਾਈ ਲਈ 57 ਏਅਰ ਕੰਡੀਸ਼ਨਡ ਬੱਸਾਂ ਦਾ ਪ੍ਰਬੰਧ ਕੀਤਾ ਸੀ। ਪਰ ਜਿਵੇਂ ਹੀ ਮੀਟਿੰਗ ਖ਼ਤਮ ਹੋਈ ਤਾਂ ਸਾਰੇ ਅਧਿਆਪਕ ਦੁਪਹਿਰ ਦੇ ਖਾਣੇ ਲਈ ਡਾਇਨਿੰਗ ਹਾਲ ਵਿੱਚ ਚਲੇ ਗਏ। ਇਸ ਦੌਰਾਨ ਉਨ੍ਹਾਂ ਨੇ ਪਲੇਟਾਂ ਚੁੱਕਣ ਲਈ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਇਸ ਵੀਡੀਓ ਨੂੰ @Gagan4344 ਨਾਮ ਦੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤਾ ਗਿਆ ਹੈ।

Exit mobile version