ਚੰਡੀਗੜ੍ਹ: ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਲੋਕਾਂ ਦੇ ਮੁਫ਼ਤ ਇਲਾਜ ਦੇ ਮੱਦੇਨਜ਼ਰ ਸਰਕਾਰ ਨੇ ਮੁਹੱਲਾ ਕਲੀਨਿਕ ਸਥਾਪਤ ਕਰਨ ਦੀ ਵੀ ਤਿਆਰੀ ਕਰ ਲਈ ਹੈ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ 15 ਅਗਸਤ ਨੂੰ ਹਰੀ ਝੰਡੀ ਦੇਣਗੇ। ਇਸ ਦੇ ਨਾਲ ਹੀ ਹੁਣ ਮਾਨ ਸਰਕਾਰ ਨੇ ਇੱਕ ਹੋਰ ਨਵਾਂ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਹੁਣ ਸੂਬੇ ਵਿੱਚ ਸਮਾਰਟ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਸੂਬੇ ਵਿੱਚ 117 ਸਕੂਲ ਵੀ ਖੋਲ੍ਹੇ ਜਾਣਗੇ। ਬਜਟ ਵਿੱਚ ਇਸ ਲਈ ਫੰਡ ਵੀ ਅਲਾਟ ਕੀਤੇ ਜਾਣਗੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਮੁਹੱਲਾ ਕਲੀਨਿਕ ਅਤੇ ਚੰਗੀ ਸਿੱਖਿਆ ਲਈ ਸੀਐਮ ਮਾਨ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਵੀ ਦਿੱਲੀ ਗਏ ਸਨ ਅਤੇ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਅਤੇ ਸਮਾਰਟ ਸਕੂਲ ਬਣਾਏ ਜਾਣਗੇ।