Nation Post

Breaking: ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਭਲਕੇ ਪੰਜਾਬ ਬੰਦ ਦਾ ਐਲਾਨ

sudhir suri

ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਭਲਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਪ੍ਰਦਰਸ਼ਨ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਦੋਂ ਉਹ ਪ੍ਰਦਰਸ਼ਨ ਕਰ ਰਿਹਾ ਸੀ ਤਾਂ ਦੋ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਸੁਧੀਰ ਸੂਰੀ ਨੂੰ ਪੰਜ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Exit mobile version