Nation Post

Breaking: ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ‘ਚ ਸੁਧਾਰ, PM ਮੋਦੀ ਨੇ ਸਿਹਤ ਠੀਕ ਹੋਣ ਦੀ ਕੀਤੀ ਸੀ ਕਾਮਨਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਿਕ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।…
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੋਹਾਲੀ ਨੇ ਟਵੀਟ ਕੀਤਾ ਕਿ ਸਾਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਮੰਦਭਾਗੀਆਂ ਗੱਲਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਸਥਿਰ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਸਬੰਧੀ ਸ਼ਿਕਾਇਤ ਦੇ ਚੱਲਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਦੇ ਐਡਵਾਂਸਡ ਕਾਰਡਿਅਕ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਡਾਕਟਰੀ ਜਾਂਚ ਕੀਤੀ ਗਈ। ਉਸ ਦੌਰਾਨ ਉਨ੍ਹਾਂ ਨੂੰ ਪੇਟ ਸਬੰਧੀ ਕੁਝ ਸਮੱਸਿਆਵਾਂ ਸੀ।

Exit mobile version