Nation Post

BREAKING: ਸੰਗਰੂਰ ਜ਼ਿਮਨੀ ਚੋਣ ‘ਚ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਕੀਤੀ ਹਾਸਲ, ‘ਆਪ’ ਨੂੰ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ

ਸੰਗਰੂਰ: ਸੰਗਰੂਰ ਉਪ ਚੋਣ ਦੇ ਨਤੀਜਿਆਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵਿੱਚ 92 ਸੀਟਾਂ ਲੈਣ ਵਾਲੀ ‘ਆਪ’ ਇਸ ਵਾਰ ਜਿੱਤ ਨਹੀਂ ਸਕੀ। ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਮਾਨ ਵੱਡੀ ਲੀਡ ਨਾਲ ਜਿੱਤੇ ਹਨ।… ਆਖਰੀ ਰਾਊਂਡ ਵਿਚ ਸਿਮਰਨਜੀਤ ਮਾਨ 7000 ਤੋਂ ਵੱਧ ਵੋਟਾਂ ਦੀ ਲੀਡ ਲੈ ਕੇ ਸਿਮਰਨਜੀਤ ਮਾਨ ਨੇ ‘ਆਪ’ ਦੇ ਗੁਰਮੇਲ ਸਿੰਘ ਨੂੰ ਹਰਾਇਆ ਹੈ।

ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਅਤੇ ਹੁਣ ਤੀਜੀ ਵਾਰ ਆਪਣੇ ਪੁਰਾਣੇ ਹਲਕੇ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਉਹ 1989 ਵਿੱਚ ਤਰਨਤਾਰਨ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜਿਸ ਤੋਂ ਬਾਅਦ ਉਹ 1999 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਹੁਣ ਉਹ ਮੁੜ ਇਸ ਹਲਕਾ ਸੰਗਰੂਰ ਤੋਂ ਆਪਣੇ ਵਿਰੋਧੀ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾ ਕੇ ਜਿੱਤ ਗਏ ਹਨ। ਸਿਮਰਨਜੀਤ ਸਿੰਘ ਮਾਨ ਹਮੇਸ਼ਾ ਪੰਥਕ ਸੋਚ ਲਈ ਡਟਿਆ ਹੈ।

Exit mobile version