Navjot Singh Sidhu Jail: ਰੋਡ ਰੇਜ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਉਸ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਇਹ ਰੋਡ ਰੇਜ ਮਾਮਲਾ 1988 ਦਾ ਹੈ। ਨਵਜੋਤ ਸਿੰਘ ਸਿੱਧੂ ਨੂੰ ਇਸ ਮਾਮਲੇ ਵਿੱਚ ਪਹਿਲਾਂ ਰਾਹਤ ਮਿਲੀ ਸੀ। ਪਰ ਰੋਡ ਰੇਜ ‘ਚ ਮਰਨ ਵਾਲੇ ਵਿਅਕਤੀ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਹੁਣ ਉਸ ਦੀ ਸੁਣਵਾਈ ਕਰਦਿਆਂ ਸਿੱਧੂ ਨੂੰ ਇੱਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ।
ਸਿੱਧੂ ਖ਼ਿਲਾਫ਼ 34 ਸਾਲ ਪਹਿਲਾਂ ਆਈਪੀਸੀ ਦੀ ਧਾਰਾ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਵਿੱਚ ਵੱਧ ਤੋਂ ਵੱਧ ਇੱਕ ਸਾਲ ਦੀ ਸਜ਼ਾ ਹੋ ਸਕਦੀ ਹੈ। ਜਾਣਕਾਰੀ ਮੁਤਾਬਕ ਹੁਣ ਪੰਜਾਬ ਪੁਲਿਸ ਸਿੱਧੂ ਨੂੰ ਹਿਰਾਸਤ ‘ਚ ਲਵੇਗੀ। ਪੀੜਤ ਪਰਿਵਾਰ ਨੇ ਵੀ ਸਿੱਧੂ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਕੇਸ ਦਰਜ ਕਰਨ ਦੀ ਮੰਗ ਉਠਾਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।