ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…
ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ… pic.twitter.com/2j1jMfX4uy
— Bhagwant Mann (@BhagwantMann) November 8, 2022
ਇਸ ਦੌਰਾਨ ਉਨ੍ਹਾਂ ਨੇ ਲੋਕਾਂ ਲਈ ਅਹਿਮ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸਿੱਖ ਕੌਮ ਲਈ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਅਤੇ ਪ੍ਰਚਾਰਿਆ ਜਾਵੇਗਾ।