ਮਾਨਸਾ: ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਮੂਸੇ ਵਿਖੇ ਪਹੁੰਚਣ ਤੋਂ ਪਹਿਲਾਂ ਮੂਸੇਵਾਲਾ ਦੀ ਹਵੇਲੀ ਦੇ ਬਾਹਰ ਲੋਕਾਂ ਵੱਲੋਂ ਸੀਐਮ ਮਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।… ਲੋਕ ‘ਆਪ’ ਵਿਧਾਇਕਾਂ ਨੂੰ ਹਵੇਲੀ ਦੇ ਅੰਦਰ ਨਹੀਂ ਜਾਣ ਦੇ ਰਹੇ ਹਨ। ਵਿਧਾਇਕ ਲਗਾਤਾਰ ਸਮਰਥਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਉਨ੍ਹਾਂ ਤੋਂ ਮੁਆਫੀ ਵੀ ਮੰਗ ਰਹੇ ਹਨ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਸੀ.ਐਮ ਮਾਨ ਅੱਜ ਪਿੰਡ ਮੂਸੇਵਾਲਾ ਪਹੁੰਚ ਰਹੇ ਹਨ। ਜ਼ਿਕਰਯੋਗ ਹੈ ਕਿ 27 ਮਈ ਦੀ ਸ਼ਾਮ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗਾਇਕ ਦੇ ਸਮਰਥਕਾਂ ਅਤੇ ਵਿਰੋਧੀ ਨੇਤਾਵਾਂ ਨੇ ‘ਆਪ’ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
3 ਮੈਂਬਰੀ ਕਮੇਟੀ ਦਾ ਹੋਇਆ ਗਠਨ
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਪੁਲਿਸ ਨੇ ਏਡੀਜੀਪੀ ਪ੍ਰਮੋਦ ਭਾਨ ਦੀ ਅਗਵਾਈ ਵਿੱਚ ਤਿੰਨ ਸੀਨੀਅਰ ਅਧਿਕਾਰੀਆਂ ਦੀ ਟੀਮ ਬਣਾਈ ਹੈ। ਜਿਸ ਵਿੱਚ ਏਆਈਜੀ ਗੁਰਮੀਤ ਚੌਹਾਨ, ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਬਿਕਰਮ ਬਰਾੜ ਸ਼ਾਮਲ ਹਨ। ਸਾਲ 2019 ‘ਚ ਇਨ੍ਹਾਂ ਅਫਸਰਾਂ ਨੇ ਹੀ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕੀਤਾ ਸੀ। ਹੁਣ ਇਹ ਸੀਨੀਅਰ ਅਧਿਕਾਰੀ ਮਿਲ ਕੇ ਇਸ ਮਾਮਲੇ ਦੀ ਪੂਰੀ ਜਾਂਚ ਕਰਨਗੇ।