ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦਾ ਇੱਕ ਹੋਰ ਵੱਡਾ ਫੈਸਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। …ਇਸ ਮੀਟਿੰਗ ਵਿੱਚ ਪੰਜਾਬ ਵਿੱਚ ਈ-ਆਫਿਸ ਸਿਸਟਮ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ ਗਿਆ। ਈ-ਆਫਿਸ ਸਿਸਟਮ ਦਾ ਮਤਲਬ ਹੈ ਕਿ ਹੁਣ ਸਰਕਾਰੀ ਦਫਤਰਾਂ ‘ਚ ਫਾਈਲਾਂ ਦੀ ਬਜਾਏ ਆਨਲਾਈਨ ਕੰਮ ਹੋਵੇਗਾ। …ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਈ-ਆਫਿਸ ਸਰਕਾਰੀ ਦਫਤਰਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਵੇਗਾ।…
E-Governance ਵੱਲ ਵੱਧਦਾ ਪੰਜਾਬ!
ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ E-Office ਦੇ ਕਲਚਰ ਨੂੰ ਅੱਗੇ ਵਧਾਉਣ ‘ਤੇ ਚਰਚਾ ਹੋਈ..ਆਮ ਲੋਕਾਂ ਨੂੰ ਸਹੂਲਤਾਂ ਉਨ੍ਹਾਂ ਦੇ ਦੁਆਰ ਪਹੁੰਚਾਉਣ ਲਈ..ਸਰਕਾਰੀ ਦਫ਼ਤਰਾਂ ‘ਚ ਫਾਈਲਾਂ ਦਾ ਭਾਰ ਘਟਾਉਣ ਅਤੇ ਕੰਮ-ਕਾਜ ਨੂੰ E-Office ਵੱਲ ਲੈ ਕੇ ਜਾਣ ਲਈ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ.. pic.twitter.com/QWKIvEuN0N
— Bhagwant Mann (@BhagwantMann) May 28, 2022
ਮੁੱਖ ਮੰਤਰੀ ਮਾਨ ਲਗਾਤਾਰ ਐਕਸ਼ਨ ਮੋਡ ਵਿੱਚ ਹਨ। ਉਨ੍ਹਾਂ ਵੱਲੋਂ ਪੰਜਾਬ ਵਿਕਾਸ ਲਈ ਕਈ ਕੰਮ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਇਸ ਐਲਾਨ ਤੋਂ ਪਹਿਲਾ ਉਨ੍ਹਾਂ ਵੱਲੋਂ ਆਮ ਜਨਤਾ ਦੀ ਸਹੂਲਤ ਲਈ ਸੇਵਾ ਕੇਂਦਰਾਂ ਵਿੱਚ 100 ਤੋਂ ਵੱਧ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਕੀਤੀ ਹੈ। ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। …ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਉਪਲਬਧ ਸੁਵਿਧਾਵਾਂ ਵਿੱਚ ਵਾਧਾ ਕਰਕੇ ਅੱਜ 100 ਤੋਂ ਵੱਧ ਸੇਵਾਵਾਂ ਲੋਕਾਂ ਨੂੰ ਪਿੰਡ-ਸ਼ਹਿਰ ਪੱਧਰ ਤੱਕ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀਆਂ ਗਈਆਂ ਹਨ। ਇਸ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ। ਲੋਕਾਂ ਨੂੰ ਆਪਣੇ ਕੰਮ ‘ਤੇ ਸ਼ਰਮ ਨਹੀਂ ਆਉਣੀ ਚਾਹੀਦੀ।…ਸੀਐਮ ਮਾਨ ਵੱਲੋਂ ਪੰਜਾਬ ਵਿੱਚ ਇੱਕ ਤੋਂ ਵੱਧ ਇੱਕ ਕੀਤੇ ਜਾ ਰਹੇ ਸੁਧਾਰ ਇਸਨੂੰ ਇੱਕ ਨਵੀਂ ਦਿਸ਼ਾ ਵੱਲ ਲੈ ਕੇ ਜਾਣਗੇ।