ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਥੇ ਕਈ ਪ੍ਰਸ਼ਾਸਨਿਕ ਅਤੇ ਸੂਬੇ ਦੇ ਲੋਕਾਂ ਲਈ ਵੱਡੇ ਫੈਸਲੇ ਲਏ ਹਨ, ਉੱਥੇ ਹੀ ਹੁਣ ਉਹ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਅਹਿਮ ਫੈਸਲੇ ਲੈ ਕੇ ਨਵੀਂ ਪਰਿਵਾਰਕ ਜ਼ਿੰਦਗੀ ਸ਼ੁਰੂ ਕਰਨ ਜਾ ਰਹੇ ਹਨ। ਸੀਐਮ ਮਾਨ ਵਿਆਹ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਦੀ ਜੀਵਨ ਸਾਥਣ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਦੱਸ ਦੇਈਏ ਕਿ ਸੀਐਮ ਭਗਵਾਨ ਮਾਨ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੀ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ।
ਭਗਵੰਤ ਮਾਨ ਚੁੱਕਣਗੇ ਵਿਆਹ ਦਾ ਸਾਰਾ ਖਰਚਾ
ਭਗਵੰਤ ਮਾਨ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ, ਜਿਸ ਨੂੰ ਮੁੱਖ ਰੱਖਦਿਆਂ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਲਾੜੀ ਵੀ ਸਿੱਖ ਹੈ। ਵਿਆਹ ਦੇ ਆਯੋਜਨ ਦਾ ਖਰਚਾ ਭਗਵੰਤ ਖੁਦ ਚੁੱਕ ਰਹੇ ਹਨ।
My heartiest congratulations to the CM @BhagwantMann Ji as he starts a new chapter in his life tomorrow. Best wishes for a happy and blissful married life ahead.
— Amarinder Singh Raja Warring (@RajaBrar_INC) July 6, 2022
ਸੀਐਮ ਮਾਨ ਨੂੰ ਇਸ ਖਾਸ ਮੌਕੇ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ- ‘ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀਆਂ ਦਿਲੋਂ ਵਧਾਈਆਂ. ਜਿਵੇਂ ਕਿ ਉਹ ਕੱਲ੍ਹ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਨਗੇ। ਖੁਸ਼ਹਾਲ ਵਿਆਹੁਤਾ ਜੀਵਨ ਲਈ ਸ਼ੁੱਭ ਕਾਮਨਾਵਾਂ।’