ਨਵੀਂ ਦਿੱਲੀ: ਸੁਨੀਲ ਜਾਖੜ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਸੂਤਰਾਂ ਦੇ ਹਵਾਲੇ ਤੋਂ ਖ਼ਬਰਾਂ ਆ ਰਹੀਆਂ ਹਨ ਕਿ ਭਾਜਪਾ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਬਣਾ ਸਕਦੀ ਹੈ। ਪੀਐਮ ਮੋਦੀ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿਰਸਾ, ਪਰਮਿੰਦਰ ਬਰਾੜ, ਅਰਵਿੰਦ ਖੰਨਾ ਵੀ ਮੌਜੂਦ ਸਨ।
ਦੱਸ ਦੇਈਏ ਕਿ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਸਨ। ਧਿਆਨ ਯੋਗ ਹੈ ਕਿ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੇ ਹਾਲ ਹੀ ‘ਚ ਲਾਈਵ ਹੋ ਕੇ ਆਪਣਾ ਗੁੱਸਾ ਕੱਢਿਆ ਸੀ ਅਤੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ।