ਨਵੀਂ ਦਿੱਲੀ (ਜਸਪ੍ਰੀਤ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੀ ਪ੍ਰਧਾਨਗੀ ‘ਚ ਕਾਜ਼ਾਨ ‘ਚ ਹੋ ਰਹੇ 16ਵੇਂ ਬ੍ਰਿਕਸ ਸੰਮੇਲਨ ‘ਚ ਹਿੱਸਾ ਲੈਣ ਲਈ 22 ਤੋਂ 23 ਅਕਤੂਬਰ ਤੱਕ ਰੂਸ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ ‘ਤੇ ਰੂਸ ਦੇ ਦੌਰੇ ‘ਤੇ ਹਨ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਰੂਸ ਯਾਤਰਾ ਦੌਰਾਨ ਬ੍ਰਿਕਸ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਅਤੇ ਕਜ਼ਾਨ ‘ਚ ਸੱਦੇ ਗਏ ਨੇਤਾਵਾਂ ਨਾਲ ਦੁਵੱਲੀ ਬੈਠਕ ਵੀ ਕਰ ਸਕਦੇ ਹਨ। ਇਸ ਸਾਲ ਦੇ ਬ੍ਰਿਕਸ ਸੰਮੇਲਨ ਦਾ ਵਿਸ਼ਾ “ਗਲੋਬਲ ਵਿਕਾਸ ਅਤੇ ਸੁਰੱਖਿਆ ਲਈ ਬਹੁਪੱਖੀਵਾਦ ਨੂੰ ਮਜ਼ਬੂਤ ਕਰਨਾ” ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਹ ਕਾਨਫਰੰਸ ਦੁਨੀਆ ਦੇ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਨੇਤਾਵਾਂ ਨੂੰ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕਰੇਗੀ। ਮੰਤਰਾਲੇ ਨੇ ਕਿਹਾ, “ਸਿਖਰ ਸੰਮੇਲਨ ਬ੍ਰਿਕਸ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰੇਗਾ ਅਤੇ ਭਵਿੱਖ ਵਿੱਚ ਸਹਿਯੋਗ ਲਈ ਸੰਭਾਵੀ ਖੇਤਰਾਂ ਦੀ ਪਛਾਣ ਕਰਨ ਦਾ ਇੱਕ ਕੀਮਤੀ ਮੌਕਾ ਵੀ ਪ੍ਰਦਾਨ ਕਰੇਗਾ।