Nation Post

BSF ਨੇ ਤਰਨਤਾਰਨ ਸਰਹੱਦ ਤੋਂ ਹੈਰੋਇਨ ਨਾਲ ਭਰੀਆਂ 5 ਬੋਤਲਾਂ ਕੀਤੀਆਂ ਬਰਾਮਦ, ਤਸਕਰ ਇੰਝ ਹੋਏ ਫਰਾਰ

Heroin recovered

ਤਰਨਤਾਰਨ: ਬੀਐਸਐਫ ਦੇ ਜਵਾਨਾਂ ਨੇ ਇੱਕ ਵਾਰ ਫਿਰ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਬੀਤੀ ਰਾਤ ਸਰਹੱਦ ‘ਤੇ ਗਸ਼ਤ ਕਰ ਰਹੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਤਰਨਤਾਰਨ ਦੇ ਪਿੰਡ ਵੈਨ ‘ਚ ਕੁਝ ਹਿਲਜੁਲ ਦਾ ਅਹਿਸਾਸ ਹੋਇਆ।

ਜਿਸ ਤੋਂ ਬਾਅਦ ਜਵਾਨਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕੀਤੀ ਪਰ ਤਸਕਰ ਸੰਘਣੀ ਧੁੰਦ ਦਾ ਫਾਇਦਾ ਉਠਾ ਕੇ ਭੱਜਣ ‘ਚ ਕਾਮਯਾਬ ਹੋ ਗਏ। ਜਦੋਂ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 5 ਬੋਤਲਾਂ ਨਸ਼ੀਲੇ ਪਦਾਰਥ (ਹੈਰੋਇਨ) ਦੀਆਂ ਬਰਾਮਦ ਹੋਈਆਂ ਜਿਨ੍ਹਾਂ ਦਾ ਵਜ਼ਨ 2.5 ਕਿਲੋ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।

Exit mobile version