Monday, February 24, 2025
HomeBreakingBSF ਦੇ ਜਵਾਨਾਂ ਨੇ ਗੁਰਦਾਸਪੁਰ 'ਚ ਫੜਿਆ ਪਾਕਿ ਨਾਗਰਿਕ; ਨਸ਼ੀਲੀਆਂ ਵਸਤੂਆਂ ‘ਤੇ...

BSF ਦੇ ਜਵਾਨਾਂ ਨੇ ਗੁਰਦਾਸਪੁਰ ‘ਚ ਫੜਿਆ ਪਾਕਿ ਨਾਗਰਿਕ; ਨਸ਼ੀਲੀਆਂ ਵਸਤੂਆਂ ‘ਤੇ ਪਾਕਿ ਕਰੰਸੀ ਕੀਤੀ ਬਰਾਮਦ |

ਭਾਰਤ-ਪਾਕਿ ਸਰਹੱਦ ‘ਤੇ ਗਸ਼ਤ ਦੌਰਾਨ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਘੁਸਪੈਠ ਕਰਦੇ ਹੋਏ ਫੜਿਆ ਹੈ। BSF ਦੇ ਜਵਾਨਾਂ ਨੇ ਫੜੇ ਗਏ ਘੁਸਪੈਠੀਏ ਕੋਲੋਂ 100 ਪਾਕਿਸਤਾਨੀ ਰੁਪਏ ਅਤੇ ਸਿਗਰਟਾਂ ਅਤੇ ਮਾਚਿਸ ਦੇ ਦੋ-ਦੋ ਡੱਬੇ ਵੀ ਜ਼ਬਤ ਕੀਤੇ ਹਨ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਉਸਨੂੰ ਪੰਜਾਬ ਪੁਲਿਸ ਦੇ ਕੋਲ ਭੇਜ ਦਿੱਤਾ ਜਾਵੇਗਾ।

BSF ਅਧਿਕਾਰੀਆਂ ਵੱਲੋਂ ਦਿੱਤੀ ਸੂਚਨਾ ਦੇ ਅਨੁਸਾਰ BSF ਦੇ ਜਵਾਨ ਵੀਰਵਾਰ ਦੁਪਹਿਰ BOP ਨਿੱਕਾ ਵਿੱਚ ਗਸ਼ਤ ਕਰ ਰਹੇ ਸੀ । ਇਸ ਦੌਰਾਨ ਉਨ੍ਹਾਂ ਪਾਕਿਸਤਾਨ ਵਾਲੇ ਪਾਸੇ ਤੋਂ ਹਿਲਜੁਲ ਦਿਖਾਈ ਦਿੱਤੀ। ਜਦੋਂ ਜਵਾਨਾਂ ਨੇ ਅੱਗੇ ਜਾ ਕੇ ਦੇਖਿਆ ‘ਤਾਂ ਇਕ ਪਾਕਿਸਤਾਨੀ ਭਾਰਤੀ ਸਰਹੱਦ ਵਿੱਚ ਵੜ ਰਿਹਾ ਸੀ। BSF ਦੇ ਜਵਾਨਾਂ ਨੇ ਉਸ ਨੂੰ ਵਾਪਸ ਜਾਣ ਲਈ ਕਿਹਾ ਪਰ ਉਹ ਪਿੱਛੇ ਨਹੀਂ ਹਟਿਆ। ਜਿਸ ਤੋਂ ਬਾਅਦ ਜਵਾਨਾਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ।

BSF ਦੇ ਜਵਾਨਾਂ ਵੱਲੋਂ ਘੁਸਪੈਠੀਏ ਤੋਂ ਲਗਾਤਾਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਫੜੇ ਹੋਏ ਘੁਸਪੈਠੀਏ ਨੇ ਆਪਣੀ ਪਛਾਣ ਅਮੀਰ ਰਜ਼ਾ ਵਾਸੀ ਸਿਆਲਕੋਟ ਵਜੋਂ ਦਿੱਤੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਘੁਸਪੈਠੀਆ ਕਿਸ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ, ਉਸ ਦਾ ਮਕਸਦ ਕੀ ਸੀ । ਅਧਿਕਾਰੀਆਂ ਵੱਲੋਂ ਉਸ ਨੂੰ ਜਲਦੀ ਹੀ ਪੰਜਾਬ ਪੁਲਿਸ ਦੇ ਕੋਲ ਭੇਜ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਉਸ ਖਿਲਾਫ ਭਾਰਤੀ ਸਰਹੱਦ ਦੀ ਉਲੰਘਣਾ ਦਾ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments