ਚੰਡੀਗੜ੍ਹ (ਹਰਮੀਤ):ਪੰਜਾਬ ਦੇ ਵਿਚ ਲੋਕ ਜਿੱਥੇ ਅੱਤ ਦੀ ਗਰਮੀ ਤੋਂ ਪਰੇਸ਼ਾਨ ਹਨ ਉੱਥੇ ਹੀ ਹੁਣ ਉਨ੍ਹਾਂ ਦੀਆਂ ਮੁਸ਼ਕਿਲਾਂ ਹੋਰ ਵੱਧਣ ਵਾਲੀਆਂ ਹਨ। ਪੰਜਾਬ ’ਚ ਸਰਕਾਰੀ ਬੱਸਾਂ ਦੀ ਹੜਤਾਲ ਹੈ। ਗਰਮੀ ਕਾਰਨ ਮੁਸਾਫਿਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਭਰ ’ਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਆਪਣੀ ਡਿਊਟੀ ’ਤੇ ਜਾਣਗੇ।
ਦੱਸਿਆ ਜਾ ਰਿਹਾ ਹੈ ਕਿ ਅੱਜ ਠੇਕਾਂ ਮੁਲਾਜ਼ਮਾਂ ਦੀ ਦੁਪਹਿਰ 12:30 ਵਜੇ ਸਟੇਟ ਟਰਾਂਸਫਰ ਡਿਪਾਰਟਮੈਂਟ ਦੇ ਦਫਤਰ ’ਚ ਡਾਇਰੈਕਟਰ ਨਾਲ ਮੀਟਿੰਗ ਸੀ।ਮੀਟਿੰਗ ਤੋਂ ਬਾਦ ਜੇਕਰ ਕੋਈ ਹੱਲ ਨਾ ਨਿਕਲਿਆ ਤਾਂ ਮੁਲਾਜ਼ਮਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ।
ਹਾਲਾਂਕਿ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਦੋ ਮਹੀਨੇ ਤੋਂ ਉਹ ਤਨਖਾਹ ਦਾ ਇੰਤਜਾਰ ਕਰ ਰਹੇ ਹਨ। ਜਿਨੀ ਦੇਰ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੇਗੀ।ਉਹ ਆਪਣੀ ਹੜਤਾਲ ਜਾਰੀ ਰੱਖਣਗੇ। ਇਹ ਹੜਤਾਲ ਕੱਲ੍ਹ ਵੀ ਜਾਰੀ ਰਹੇਗੀ।ਮਿਲੀ ਜਾਣਕਾਰੀ ਮੁਤਾਬਿਕ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਉਹ ਭਲਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।