ਓਟਵਾ (ਸਰਬ): ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਉਣ ਵਾਲੇ ਫੈਡਰਲ ਬਜਟ ਵਿੱਚ ਮੱਧ ਵਰਗ ਉੱਤੇ ਹੋਰ ਟੈਕਸ ਲਾਉਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਕਾਰਪੋਰੇਸ਼ਨਾਂ ਤੇ ਅਮੀਰ ਕੈਨੇਡੀਅਨਜ਼ ਨੂੰ ਨਵੇਂ ਟੈਕਸਾਂ ਤੋਂ ਰਿਆਇਤ ਦਿੱਤੀ ਜਾਵੇਗੀ ਇਸ ਬਾਰੇ ਉਹ ਹਾਲ ਦੀ ਘੜੀ ਕੁੱਝ ਨਹੀਂ ਆਖ ਸਕਦੀ।
- ਕਾਰਪੋਰੇਟ ਜਗਤ ਜਾਂ ਅਮੀਰ ਕੈਨੇਡੀਅਨਜ਼ ਉੱਤੇ ਨਵੇਂ ਟੈਕਸ ਲਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਫਰੀਲੈਂਡ ਨੇ ਸਪਸ਼ਟ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੀ ਥਾਂ ਉੱਤੇ ਉਨ੍ਹਾਂ ਕਿਹਾ ਕਿ ਕੈਨੇਡੀਅਨਜ਼ ਲਈ ਇਸ ਸਮੇਂ ਹਾਊਸਿੰਗ ਤੇ ਆਰਟੀਫਿਸ਼ਲ ਇੰਟੈਲੀਜੈਂਸ ਵਿੱਚ ਨਿਵੇਸ਼ ਕਰਨਾ ਸੱਭ ਤੋਂ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨ ਕੈਨੇਡੀਅਨਜ਼ ਨੂੰ ਹਾਊਸਿੰਗ, ਅਫੋਰਡੇਬਿਲਿਟੀ, ਪ੍ਰੋਡਕਟੀਵਿਟੀ ਤੇ ਗ੍ਰੋਥ ਵਿੱਚ ਨਿਵੇਸ਼ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਫੈਡਰਲ ਘਾਟੇ ਨੂੰ 40.1 ਬਿਲੀਅਨ ਡਾਲਰ ਤੋਂ ਹੇਠਾਂ ਰੱਖਣ ਦੀ ਵੀ ਕੋਸ਼ਿਸ਼ ਕਰ ਰਹੀ ਹੈ।
- ਪਰ ਉਨ੍ਹਾਂ ਕਿਹਾ ਕਿ ਨਵੇਂ ਖਰਚਿਆਂ ਲਈ ਮੱਧ ਵਰਗ ਉੱਤੇ ਟੈਕਸ ਲਾਇਆ ਜਾਣਾ ਮਸਲੇ ਦਾ ਹੱਲ ਨਹੀਂ ਹੈ। ਇਸ ਲਈ ਅਸੀਂ ਮਿਹਨਤਕਸ਼ ਮੱਧ ਵਰਗੀ ਕੈਨੇਡੀਅਨਜ਼ ਦੇ ਨਾਲ ਹਾਂ ਤੇ ਉਨ੍ਹਾਂ ਉੱਤੇ ਟੈਕਸਾਂ ਦਾ ਵਾਧੂ ਬੋਝ ਨਹੀਂ ਪੈਣ ਦੇਵਾਂਗੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਇਸੇ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਚੁੱਕੀਆਂ ਹਨ।