Nation Post

Chardham Yatra 2022: ਭੋਲੇਨਾਥ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ, ਅੱਜ ਤੋਂ ਖੁੱਲ੍ਹੇ ਕੇਦਾਰਨਾਥ ਧਾਮ ਦੇ ਦਰਵਾਜ਼ੇ

kedarnath yatra 2022

kedarnath yatra 2022

ਦੇਹਰਾਦੂਨ: ਭੋਲੇ ਬਾਬਾ ਦੇ ਸ਼ਰਧਾਲੂਆਂ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਲੰਬੀ ਉਡੀਕ ਤੋਂ ਬਾਅਦ ਅੱਜ ਕੇਦਾਰਨਾਥ ਧਾਮ ਦੀ ਯਾਤਰਾ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਹੀ ਭੋਲੇ ਬਾਬਾ ਦੇ ਦਰਸ਼ਨਾਂ ਲਈ ਲੋਕ ਭਾਰੀ ਗਿਣਤੀ ਵਿੱਚ ਪੁੱਜੇ। ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਕੇਦਾਰਨਾਥ ਮੰਦਰ ਦੇ ਦਰਸ਼ਨ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਆਪਣੀ ਪਤਨੀ ਨਾਲ ਪੂਜਾ ਕੀਤੀ।

ਇਸ ਦੇ ਨਾਲ ਹੀ ਕਰੀਬ ਦੋ ਸਾਲਾਂ ਬਾਅਦ ਭੋਲੇਬਾਬਾ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸ਼ਰਧਾਲੂ ਵੀ ਪਹੁੰਚੇ ਤਾਂ ਪੂਰਾ ਕੰਪਲੈਕਸ ਹਰਿ ਹਰ ਮਹਾਦੇਵ ਅਤੇ ਭੋਲੇਬਾਬਾ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਕੇਦਾਰਨਾਥ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਗਿਆ ਸੀ ਅਤੇ ਹੁਣ ਦੋ ਸਾਲ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇਕ ਵਾਰ ਫਿਰ ਦਰਵਾਜ਼ੇ ਖੁੱਲ੍ਹੇ ਹਨ, ਜਿਸ ਤੋਂ ਬਾਅਦ ਸ਼ਰਧਾਲੂਆਂ ਦਾ ਉਤਸ਼ਾਹ ਵੀ ਸਿਖਰਾਂ ‘ਤੇ ਨਜ਼ਰ ਆਇਆ ਹੈ।

Exit mobile version