Nation Post

CM ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਨਗੇ ਤਜਿੰਦਰ ਬੱਗਾ, ਕੱਲ੍ਹ ਪੰਜਾਬ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

Tajinder cm kejriwal

Tajinder cm kejriwal

ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਸ਼ੁੱਕਰਵਾਰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੱਗਾ ਅੱਜ ਬਾਅਦ ਦੁਪਹਿਰ 3 ਵਜੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦੇਣਗੇ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਬੱਗਾ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਦਿੱਲੀ ਅਤੇ ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਆਹਮੋ-ਸਾਹਮਣੇ ਹੋ ਗਈ ਸੀ।

ਇੰਨਾ ਹੀ ਨਹੀਂ ਪੰਜਾਬ ਸਰਕਾਰ ਨੇ ਹਰਿਆਣਾ ਪੁਲਿਸ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਵੀ ਪਹੁੰਚ ਕੀਤੀ ਸੀ। ਦਰਅਸਲ, ਹਾਈਕੋਰਟ ਨੇ ਸਰਕਾਰ ਦੀ ਉਸ ਅਪੀਲ ਨੂੰ ਠੁਕਰਾ ਦਿੱਤਾ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਦਿੱਲੀ ਤੋਂ ਗ੍ਰਿਫਤਾਰ ਕੀਤੇ ਗਏ ਬੱਗਾ ਨੂੰ ਹਰਿਆਣਾ ‘ਚ ਹੀ ਰੋਕਿਆ ਜਾਵੇ, ਦਿੱਲੀ ਪੁਲਿਸ ਉਸ ਨਾਲ ਦਿੱਲੀ ਦੀ ਸਰਹੱਦ ਪਾਰ ਨਹੀਂ ਕਰ ਸਕਦੀ ਸੀ ਪਰ ਹਾਈਕੋਰਟ ਨੇ ਪੰਜਾਬ ਸਰਕਾਰ ਦੇ ਕਾਨੂੰਨੀ ਅਧਿਕਾਰੀਆਂ ਨੂੰ ਇਹ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਬੱਗਾ ਅੱਜ ਬਾਅਦ ਦੁਪਹਿਰ 3 ਵਜੇ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦੇਣਗੇ।

Exit mobile version