ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਗਪੁਰ ਵਿੱਚ ਲੋਕਮਤ ਮੀਡੀਆ ਗਰੁੱਪ ਵੱਲੋਂ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਸੀਐਮ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਪੱਤਰਕਾਰੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਕਿਹਾ ਕਿ ਸਾਡੇ ਭਾਰਤ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਦੇਸ਼ ਬਣਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਹੈ ਅਤੇ ਸਾਡੀ ਸਰਕਾਰ ਦੀਆਂ 50 ਦਿਨਾਂ ਦੀਆਂ ਪ੍ਰਾਪਤੀਆਂ ਨੂੰ ਸੂਚੀਬੱਧ ਕੀਤਾ।
Attended the Golden Jubilee event of Lokmat Media group along with our National Convenor & Delhi CM @ArvindKejriwal ji.
Expressed my views on journalism, need of collective efforts to make our India greatest nation of the world & listed our Govt’s achievements of 50 days. pic.twitter.com/OSI16qXj6J
— Bhagwant Mann (@BhagwantMann) May 8, 2022
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ ਸਰਕਾਰ ਬਣਨ ਦੇ 50 ਦਿਨਾਂ ਵਿੱਚ ਅਸੀਂ 26,454 ਸਰਕਾਰੀ ਨੌਕਰੀਆਂ ਕੱਢੀਆਂ ਹਨ। ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਫੜਾਂਵਾਂਗੇ, ਉਹਨਾਂ ਦੇ ਹੱਥਾਂ ‘ਚ ਹੁਣ ਟੀਕੇ ਨਹੀਂ ਮਿਲਣਗੇ.
ਡਰੱਗ ਦੀ ਸਮੱਸਿਆ ਵਿੱਚ ਸਾਡੇ ਨੌਜਵਾਨਾਂ ਦਾ ਕਸੂਰ ਨਹੀਂ ਹੈ, ਬੇਰੁਜ਼ਗਾਰੀ ਇਸ ਦਾ ਵੱਡਾ ਕਾਰਨ ਹੈ। ਅਸੀਂ ਇਸ ਨਾਲ ਨਜਿੱਠਣ ਲਈ ਸਿਸਟਮ ਤਿਆਰ ਕਰ ਰਹੇ ਹਾਂ
ਸਰਕਾਰ ਬਣਨ ਦੇ 50 ਦਿਨਾਂ ਵਿੱਚ ਅਸੀਂ 26,454 ਸਰਕਾਰੀ ਨੌਕਰੀਆਂ ਕੱਢੀਆਂ ਹਨ। ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਫੜਾਂਵਾਂਗੇ, ਉਹਨਾਂ ਦੇ ਹੱਥਾਂ ‘ਚ ਹੁਣ ਟੀਕੇ ਨਹੀਂ ਮਿਲਣਗੇ pic.twitter.com/hKMLcm6G6I
— Bhagwant Mann (@BhagwantMann) May 8, 2022