Friday, November 15, 2024
HomePunjabCM ਮਾਨ ਦਾ ਆਦੇਸ਼- ਅਗਲੇ ਤਿੰਨ ਦਿਨਾਂ ਤੱਕ ਬੰਦੂਕ ਕਲਚਰ ਸਬੰਧੀ ਦਰਜ...

CM ਮਾਨ ਦਾ ਆਦੇਸ਼- ਅਗਲੇ ਤਿੰਨ ਦਿਨਾਂ ਤੱਕ ਬੰਦੂਕ ਕਲਚਰ ਸਬੰਧੀ ਦਰਜ ਨਾ ਕੀਤੀ ਜਾਵੇ FIR 

ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਪੁਲਿਸ ਵੱਲੋਂ ਕਈ ਮਾਮਲੇ ਦਰਜ ਕੀਤੇ ਜਾ ਰਹੇ ਹਨ ਪਰ ਹੁਣ ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੋਸ਼ਲ ਮੀਡੀਆ ‘ਤੇ ਪਾਈ ਗਈ ਇਤਰਾਜ਼ਯੋਗ ਸਮੱਗਰੀ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਦੀ ਅਪੀਲ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ, ਸਾਰਿਆਂ ਨੂੰ ਅਪੀਲ ਹੈ ਕਿ ਉਹ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾ ਦੇਣ। ਸੀਐਮ ਭਗਵੰਤ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਗੰਨ ਕਲਚਰ ਨੂੰ ਲੈ ਕੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ, ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments