Friday, November 15, 2024
HomePunjabCM ਮਾਨ ਦਾ ਦੀਵਾਲੀ ਤੋਂ ਪਹਿਲਾਂ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ, 1 ਸਤੰਬਰ...

CM ਮਾਨ ਦਾ ਦੀਵਾਲੀ ਤੋਂ ਪਹਿਲਾਂ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ, 1 ਸਤੰਬਰ ਤੋਂ ਲਾਗੂ ਹੋਵੇਗਾ ਇਹ ਖਾਸ ਨਿਯਮ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਉਸਾਰੀ ਮਜ਼ਦੂਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸੀਐਮ ਮਾਨ ਨੇ ਮਜ਼ਦੂਰਾਂ ਦੀ ਮਹੀਨਾਵਾਰ ਆਮਦਨ ਵਿੱਚ 10 ਫੀਸਦੀ ਵਾਧਾ ਕੀਤਾ ਹੈ। ਸੀਐਮ ਮਾਨ ਨੇ ਅੱਜ ਉਸਾਰੀ ਮਜ਼ਦੂਰ ਬੋਰਡ ਦੀ ਮੀਟਿੰਗ ਕੀਤੀ ਅਤੇ ਮਜ਼ਦੂਰਾਂ ਲਈ ਸਰਕਾਰ ਦੀਆਂ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਿੰਡਾਂ, ਲੇਬਰ ਚੌਕਾਂ ਅਤੇ ਉਸਾਰੀ ਵਾਲੀਆਂ ਥਾਵਾਂ ‘ਤੇ ਵੱਡੇ ਪੱਧਰ ‘ਤੇ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ ਅਤੇ ਇਕ ਐਪ ਵੀ ਜਾਰੀ ਕੀਤੀ ਹੈ ਤਾਂ ਜੋ ਹਰ ਮਜ਼ਦੂਰ ਸਰਕਾਰ ਦੀ ਸਕੀਮ ਦਾ ਲਾਭ ਲੈ ਸਕੇ।

ਮੁੱਖ ਮੰਤਰੀ ਵੱਲੋਂ ਮਜ਼ਦੂਰਾਂ ਲਈ ਲਿਆ ਗਿਆ ਫੈਸਲਾ 1 ਸਤੰਬਰ 2022 ਤੋਂ ਲਾਗੂ ਮੰਨਿਆ ਜਾਵੇਗਾ। 10 ਲੱਖ ਨਿਰਮਾਣ ਮਜ਼ਦੂਰਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਸਮੇਂ ਪੰਜਾਬ ਵਿੱਚ 5 ਲੱਖ ਦੇ ਕਰੀਬ ਰਜਿਸਟਰਡ ਉਸਾਰੀ ਕਿਰਤੀ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments