ਨਵੀਂ ਦਿੱਲੀ: ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰੀਆਂ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੌਰਾਨ ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੇਸੂਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ‘ਤੇ ਸਵਾਲ ਖੜ੍ਹੇ ਕੀਤੇ ਹਨ। …ਉਨ੍ਹਾਂ ਟਵੀਟ ਕੀਤਾ ਕਿ ਜਦੋਂ ਸੀ.ਐਮ.ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਤਾਂ ਕੀ ਉਨ੍ਹਾਂ ਨੇ ਮਾਪਿਆਂ ਨੂੰ ਜਵਾਬ ਦਿੱਤਾ ਕਿ ਬੇਟੇ ਦੀ ਸੁਰੱਖਿਆ ਕਿਉਂ ਹਟਾਈ ਗਈ ਸੀ?…
As CM Bhagwant Mann visits house of #SidhuMosseWala -will he answer to his parents -Why their son’s security was curtailed ?
AAP Punjab Govt has broken record of losing the trust of people at a super sonic speed ! AAP rule has shown people diff between theatrics & governance.
— Jaiveer Shergill (@JaiveerShergill) June 3, 2022
ਸ਼ੇਰਗਿੱਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਪਰ ਸੋਨਿਕ ਸਪੀਡ ਨਾਲ ਲੋਕਾਂ ਦਾ ਭਰੋਸਾ ਗੁਆਉਣ ਦਾ ਰਿਕਾਰਡ ਤੋੜ ਦਿੱਤਾ ਹੈ! ‘ਆਪ’ ਦੇ ਸ਼ਾਸਨ ਨੇ ਲੋਕਾਂ ਨੂੰ ਨਾਟਕ ਅਤੇ ਸ਼ਾਸਨ ਵਿਚਲਾ ਫਰਕ ਦਿਖਾਇਆ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਦੇ ਪਿੰਡ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ। ਉਸ ਨੇ ਗਾਇਕ ਦੇ ਮਾਪਿਆਂ ਨੂੰ ਹੌਸਲਾ ਦਿੱਤਾ। ਹਾਲਾਂਕਿ ਇਸ ਦੌਰਾਨ ਕਈ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ।