ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਦੀ ਉਸਾਰੀ ‘ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਉਠਾਇਆ ਹੈ।
ਉਨ੍ਹਾਂ ਦੱਸਿਆ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ ‘ਤੇ ਸਰਕਾਰ ਨੂੰ ਕਾਲਜ ਤਬਦੀਲ ਕਰਨ ਜਾਂ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ। ਜਿਸ ਤੋਂ ਬਾਅਦ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ।