ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਸਦ ਭਵਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਸੁਰੱਖਿਆ ਵਿਵਸਥਾ ਸਮੇਤ ਕਈ ਅਹਿਮ ਮੁੱਦੇ ਉਠਾਏ।
ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਬਾਹਰ ਆਏ ਸੀਐਮ ਮਾਨ ਨੇ ਕਿਹਾ ਕਿ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਹੋਈ ਹੈ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਨਾਲ ਦੋ-ਤਿੰਨ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਜਿਸ ਵਿੱਚ ਲਟਕ ਰਹੇ ਆਰਡੀਐਫ ਫੰਡ ਕੇਸਾਂ ਵਿੱਚ ਪੁਲੀਸ ਨੂੰ ਹਾਈਟੈਕ ਬਣਾਉਣ ਅਤੇ ਕੰਡਿਆਲੀ ਤਾਰ ਅਤੇ ਬਾਰਡਰ ਦੀ ਦੂਰੀ ਘੱਟ ਕਰਨ ਦੀ ਮੰਗ ਕੀਤੀ ਗਈ ਹੈ। ਸੀਐਮ ਮਾਨ ਨੇ ਅੱਗੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਅਤੇ ਉਨ੍ਹਾਂ ਨੇ ਇਹ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ।