Friday, November 15, 2024
HomePunjabCM ਮਾਨ ਨੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ...

CM ਮਾਨ ਨੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਪੋਰਟਲ ਕੀਤਾ ਲਾਂਚ

ਚੰਡੀਗੜ੍ਹ: ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਇੱਕ ਆਨਲਾਈਨ ਮਾਨਤਾ ਪੋਰਟਲ ਲਾਂਚ ਕੀਤਾ ਹੈ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿਖੇ ਪੋਰਟਲ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਪੋਰਟਲ ਨੂੰ ਇੱਕ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਨਾਲ ਬੋਰਡ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇਗਾ। ਉਨ੍ਹਾਂ ਦੱਸਿਆ ਕਿ ਹਰ ਸਾਲ ਕਰੀਬ 250 ਸੰਸਥਾਵਾਂ ਦੀ ਮਾਨਤਾ ਸਬੰਧੀ ਫਾਈਲਾਂ ਬੋਰਡ ਵੱਲੋਂ ਵਿਚਾਰੀਆਂ ਜਾਂਦੀਆਂ ਹਨ।

ਭਗਵੰਤ ਮਾਨ ਨੇ ਦੱਸਿਆ ਕਿ ਇਸ ਸਮੇਂ ਇਹ ਸੰਸਥਾਵਾਂ ਲਗਭਗ 125 ਪੰਨਿਆਂ ਦਾ ਭਰਿਆ ਮਾਨਤਾ ਪ੍ਰੋਫਾਰਮਾ ਫਿਜ਼ੀਕਲ ਫਾਈਲ ਦੇ ਰੂਪ ਵਿੱਚ ਸ਼ਡਿਊਲ ਸਮੇਤ ਜਮ੍ਹਾਂ ਕਰਵਾਉਂਦੀਆਂ ਹਨ। ਭਗਵੰਤ ਮਾਨ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਲੋੜੀਂਦੀ ਮਾਨਤਾ ਫੀਸ ਵੀ ਸੰਸਥਾਵਾਂ ਵੱਲੋਂ ਡਿਮਾਂਡ ਡਰਾਫਟ ਦੇ ਰੂਪ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਸ਼ੁਰੂ ਹੋਣ ਨਾਲ ਬਿਨੈਕਾਰ ਸੰਸਥਾਵਾਂ ਨੂੰ ਐਫੀਲੀਏਸ਼ਨ ਪ੍ਰੋਫਾਰਮਾ ਅਤੇ ਹੋਰ ਦਸਤਾਵੇਜ਼ ਜਮ੍ਹਾ ਕਰਵਾਉਣ ਲਈ ਬੋਰਡ ਦੇ ਦਫਤਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਸੰਸਥਾਵਾਂ ਆਪਣੇ ਲੌਗਇਨ/ਪਾਸਵਰਡ ਨਾਲ ਕਿਸੇ ਵੀ ਥਾਂ ਤੋਂ ਐਫੀਲੀਏਸ਼ਨ ਪ੍ਰੋਫਾਰਮਾ ਸਮੇਤ ਹੋਰ ਦਸਤਾਵੇਜ਼ਾਂ ਨੂੰ ਡਾਊਨਲੋਡ/ਅੱਪਲੋਡ ਕਰ ਸਕਦੀਆਂ ਹਨ ਅਤੇ ਲੋੜੀਂਦੀ ਫੀਸ ਜਮ੍ਹਾਂ ਕਰਵਾ ਸਕਦੀਆਂ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਇਹ ਯਕੀਨੀ ਬਣਾਉਣ ਵਿੱਚ ਵੀ ਮਦਦ ਕਰੇਗਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਮਾਨਤਾਵਾਂ ਲਈ ਇਕੱਤਰ ਕੀਤੇ ਗਏ ਡੇਟਾ ਦੇ ਵਿਸ਼ਲੇਸ਼ਣ ਦੀ ਪ੍ਰਕਿਰਿਆ ਤੇਜ਼ ਅਤੇ ਵਧੇਰੇ ਕੁਸ਼ਲ ਬਣ ਜਾਵੇ।

ਵਿਦਿਆਰਥੀਆਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਉਦਯੋਗ ਜਗਤ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾਵੇ ਜੋ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਲਈ ਅੱਗੇ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਤਕਨੀਕੀ ਸਿੱਖਿਆ ਰਾਹੀਂ ਸੂਬੇ ਕੋਲ ਹੁਨਰਮੰਦ ਮਨੁੱਖੀ ਸਰੋਤ ਦਾ ਵੱਡਾ ਭੰਡਾਰ ਹੋਵੇਗਾ, ਜੋ ਉਦਯੋਗ ਖੇਤਰ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਨਰਮੰਦ ਸਿੱਖਿਆ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਵੀ ਖੋਲ੍ਹੇਗੀ, ਤਾਂ ਜੋ ਉਹ ਆਪਣਾ ਜੀਵਨ ਮਾਣ-ਸਨਮਾਨ ਨਾਲ ਜੀਅ ਸਕਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments