ਚੰਡੀਗੜ੍ਹ: ਦੇਸ਼ ਅੱਜ 76ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਦੇਸ਼ ਨੂੰ 76ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਘਾਟ ਪਹੁੰਚ ਕੇ ਬਾਪੂ ਨੂੰ ਸ਼ਰਧਾਂਜਲੀ ਦਿੱਤੀ। ਫਿਰ ਲਾਲ ਕਿਲ੍ਹੇ ਦੀ ਚੌਂਕੀ ਤੋਂ ਤਿਰੰਗਾ ਲਹਿਰਾਇਆ।
ਮੇਰਾ ਭਾਰਤ🇮🇳 ਮਹਾਨ
ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਨੇ…ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ…ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ…
ਜੈ ਹਿੰਦ… pic.twitter.com/ldYngUOz0g
— Bhagwant Mann (@BhagwantMann) August 15, 2022
ਇਸ ਖਾਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਰਿਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, ”ਮੇਰੇ ਮਹਾਨ ਭਾਰਤ, ਅੱਜ ਸਾਡੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ… ਆਜ਼ਾਦੀ ਦਿਵਸ ਦੇ ਮੌਕੇ ‘ਤੇ, ਮੈਂ ਉਨ੍ਹਾਂ ਸ਼ਹੀਦਾਂ ਨੂੰ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਬਹੁਤ ਕੁਰਬਾਨੀਆਂ ਦਿੱਤੀਆਂ। ਉੱਥੇ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਸ਼ੁਭਕਾਮਨਾਵਾਂ। ਸੁਤੰਤਰਤਾ ਦਿਵਸ ਮੁਬਾਰਕ। ਜੈ ਹਿੰਦ…”