ਚੰਡੀਗੜ੍ਹ: ਸੂਬੇ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਹੋ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਅੱਜ ਪੁਲੀਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਵਿੱਚ ਸੀ.ਐਮ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਸਾਡੇ ਨੌਜਵਾਨ ਪੀੜਤ ਹਨ, ਦੋਸ਼ੀ ਨਹੀਂ, ਸਾਡਾ ਸੁਪਨਾ ਨਸ਼ਾ ਮੁਕਤ ਪੰਜਾਬ ਹੈ।
ਇਸ ਦੇ ਨਾਲ ਹੀ ਨਸ਼ਿਆਂ ਦੇ ਖਾਤਮੇ ਲਈ ਸਖ਼ਤੀ ਕਰਨ ਵਾਲੀ ਸਰਕਾਰ ਵੀ ਫੁਲ ਪਰੂਫ਼ ਪਲਾਨ ਤਿਆਰ ਕਰ ਰਹੀ ਹੈ। ਖ਼ਬਰਾਂ ਇਹ ਵੀ ਹਨ ਕਿ ਸੀਐਮ ਮਾਨ ਇਸ ਸਬੰਧੀ ਜਲਦੀ ਹੀ ਐਸਐਸਪੀ ਅਤੇ ਡੀਸੀ ਨਾਲ ਮੀਟਿੰਗ ਵੀ ਕਰ ਸਕਦੇ ਹਨ।
ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ।
ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ।
ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ pic.twitter.com/RSQbRzitKS
— Bhagwant Mann (@BhagwantMann) May 9, 2022
ਸੀਐਮ ਮਾਨ ਨੇ ਟਵੀਟ ਕਰ ਲਿਖਿਆ- ਨਸ਼ੇ ਦੇ ਖ਼ਾਤਮੇ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਸੱਦੀ। ਬਿਨ੍ਹਾਂ ਕਿਸੇ ਦਬਾਅ ਹਰ ਦੋਸ਼ੀ ‘ਤੇ ਸਖ਼ਤ ਐਕਸ਼ਨ ਲੈਣ ਦੀਆਂ ਹਦਾਇਤਾਂ ਦਿੱਤੀਆਂ। ਸਾਡੇ ਨੌਜਵਾਨ ਪੀੜਿਤ ਹਨ, ਦੋਸ਼ੀ ਨਹੀਂ। ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ, ਫ਼ਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਵਾਂਗੇ। ਸਾਡਾ ਖੁਆਬ – ਨਸ਼ਾ ਮੁਕਤ ਪੰਜਾਬ.