ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਮੇਰੀ ਸਰਕਾਰ ਵੱਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਵਿੱਚ ਵੱਡੀ ਸਫਲਤਾ ਲਈ ਅੱਜ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਬਹੁਤ-ਬਹੁਤ ਵਧਾਈਆਂ। ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ।
ਮੇਰੀ ਸਰਕਾਰ ਵੱਲੋਂ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਅੱਜ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵੱਡੀ ਸਫ਼ਲਤਾ ਲਈ ਵਧਾਈ
ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ…
— Bhagwant Mann (@BhagwantMann) July 20, 2022
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਮਿਲ ਕੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਦੋਸ਼ੀ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਗੋਲੀਆਂ ਨਾਲ ਢੇਰ ਕਰ ਦਿੱਤਾ। ਇਨ੍ਹਾਂ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਕਰੀਬ ਪੰਜ ਘੰਟੇ ਦੇ ਮੁਕਾਬਲੇ ਤੋਂ ਬਾਅਦ ਦੋਵੇਂ ਦੋਸ਼ੀਆਂ ਨੂੰ ਮਾਰ ਮੁਕਾਇਆ ਗਿਆ।