Friday, November 15, 2024
HomePunjabCM ਮਾਨ ਨੇ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਖਾਤਿਆਂ 'ਚ ਜਮਾਂ...

CM ਮਾਨ ਨੇ ਵਾਅਦਾ ਕੀਤਾ ਪੂਰਾ, ਗੰਨਾ ਕਿਸਾਨਾਂ ਦੇ ਖਾਤਿਆਂ ‘ਚ ਜਮਾਂ ਕਰਵਾਏ 75 ਕਰੋੜ ਦੀ ਆਖਰੀ ਕਿਸ਼ਤ

ਚੰਡੀਗੜ੍ਹ: ਗੰਨਾ ਕਾਸ਼ਤਕਾਰਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਜਾਰੀ ਕਰ ਦਿੱਤੇ ਹਨ ਅਤੇ 75 ਕਰੋੜ ਰੁਪਏ ਦੀ ਆਖਰੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾ ਦਿੱਤੀ ਹੈ। ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਬੁੱਧਵਾਰ ਭਾਵ 7 ਸਤੰਬਰ, 2022 ਨੂੰ ਸ਼ੂਗਰਫੈੱਡ, ਪੰਜਾਬ ਰਾਹੀਂ ਗੰਨਾ ਕਿਸਾਨਾਂ ਨੂੰ ਅਦਾਇਗੀ ਵਜੋਂ 75 ਕਰੋੜ ਰੁਪਏ ਜਾਰੀ ਕੀਤੇ ਹਨ, ਜੋ ਕਿ ਸਬੰਧਤ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਅਦਾਇਗੀ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵੱਲ ਗੰਨਾ ਕਾਸ਼ਤਕਾਰਾਂ ਦਾ ਕੋਈ ਬਕਾਇਆ ਨਹੀਂ ਹੈ।

ਕਿਸਾਨਾਂ ਦੇ ਸਾਰੇ ਬਕਾਏ ਖਤਮ  

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਬਕਾਏ ਪਿੜਾਈ ਸੀਜ਼ਨ 2021-22 ਨਾਲ ਸਬੰਧਤ ਹਨ ਅਤੇ ਪਹਿਲੀ ਵਾਰ ਕਿਸਾਨਾਂ ਦੇ ਸਾਰੇ ਬਕਾਏ ਕਲੀਅਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 75 ਕਰੋੜ ਰੁਪਏ ਦੀ ਇਸ ਅਦਾਇਗੀ ਨਾਲ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਗੰਨਾ ਕਿਸਾਨਾਂ ਨੂੰ 619.62 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਸ ਸਮੇਂ ਕਿਸਾਨਾਂ ਦਾ ਕੁਝ ਵੀ ਬਕਾਇਆ ਨਹੀਂ ਹੈ।

ਕਿਸਾਨਾਂ ਲਈ ਕੀਤੇ ਜਾ ਰਹੇ ਯਤਨ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਫ਼ਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਵਿੱਚ ਕੋਈ ਬੇਲੋੜੀ ਦੇਰੀ ਨਾ ਹੋਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਅਦਾਇਗੀ ਹੋਵੇ।

RELATED ARTICLES

LEAVE A REPLY

Please enter your comment!
Please enter your name here

Most Popular

Recent Comments