ਚੰਡੀਗੜ੍ਹ: ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਕਿਸਾਨਾਂ ਨੂੰ ਕਾਰਗੋ ਉਡਾਣਾਂ ਦਾ ਲਾਭ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਘਰੇਲੂ ਹਵਾਈ ਅੱਡਿਆਂ ਸੰਬੰਧੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਗਈ।
ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ
ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਹਨਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ pic.twitter.com/apRSJdUMeX
— Bhagwant Mann (@BhagwantMann) May 23, 2022
ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੀ.ਐਮ ਮਾਨ ਨੇ ਦੱਸਿਆ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਦੇ ਸਬੰਧ ਵਿੱਚ ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸਾਡੀ ਕੋਸ਼ਿਸ਼ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਅਤੇ ਕਿਸਾਨਾਂ ਨੂੰ ਕਾਰਗੋ ਉਡਾਣਾਂ ਰਾਹੀਂ ਇਨ੍ਹਾਂ ਹਵਾਈ ਅੱਡਿਆਂ ਦਾ ਲਾਭ ਮਿਲੇ।