ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਐਸ.ਐਸ.ਪੀ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਕਾਰੋਬਾਰਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਵੱਡੀ ਲੜਾਈ ਲੜ ਰਹੇ ਹਾਂ। ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਨਹੀਂ ਹੋ ਜਾਂਦਾ। ਅਸੀਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਪੁਨਰਵਾਸ ਲਈ ਵੀ ਵੱਡੀ ਯੋਜਨਾ ਬਣਾ ਰਹੇ ਹਾਂ।
ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ…ਨਸ਼ੇ ਦੇ ਵਪਾਰ ‘ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
— Bhagwant Mann (@BhagwantMann) May 12, 2022