ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀਐਸਪੀਸੀਐਲ ਵਿੱਚ ਨਿਯੁਕਤ 603 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਸੀਐਮ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਵਿੱਚ ਨੌਕਰੀਆਂ ਲਈ ਕੋਈ ਸਿਫ਼ਾਰਸ਼ ਨਹੀਂ, ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਅਸੀਂ ਪੂਰੀ ਬਿਜਲੀ ਦਿੱਤੀ ਹੈ।
ਅੱਜ #PSPCL ‘ਚ 603 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ…ਪੰਜਾਬੀਆਂ ਨਾਲ ਰੁਜ਼ਗਾਰ ਦਾ ਵਾਅਦਾ ਕਰਕੇ ਆਏ ਸੀ…ਹੁਣ ਤੱਕ 8 ਮਹੀਨਿਆਂ ‘ਚ ਲਗਭਗ 21 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੁੱਕੇ ਹਾਂ…
ਸਾਡਾ ਮਕਸਦ ਹੈ ਲੋਕਾਂ ਦੇ ਘਰਾਂ ਦੇ ਚੁੱਲ੍ਹਿਆਂ ਦੀ ਅੱਗ ਮੱਘਦੀ ਰਹੇ… pic.twitter.com/qcYLwbOiY5— Bhagwant Mann (@BhagwantMann) November 26, 2022
ਸੀਐਮ ਮਾਨ ਨੇ ਅੱਗੇ ਕਿਹਾ ਕਿ ਅਸੀਂ ਪੰਜਾਬੀਆਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਹੁਣ ਤੱਕ 8 ਮਹੀਨਿਆਂ ਵਿੱਚ 21 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਸਾਡਾ ਮਕਸਦ ਹੈ ਕਿ ਲੋਕਾਂ ਦੇ ਘਰਾਂ ਦੇ ਚੁੱਲ੍ਹੇ ਹਮੇਸ਼ਾ ਬਲਦੇ ਰਹਿਣ।