ਨਵੀਂ ਦਿੱਲੀ: ਪੰਜਾਬ ਵਿੱਚ ਮਿਲੀ ਜ਼ਬਰਦਸਤ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਦਬਾਅ ਹਰ ਪਾਸੇ ਵਧਦਾ ਜਾ ਰਿਹਾ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ‘ਆਪ’ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਟਵਿੱਟਰ ਫਾਲੋਅਰਜ਼ (Followers) ਦੀ ਗਿਣਤੀ 25 ਮਿਲੀਅਨ ਨੂੰ ਪਾਰ ਕਰ ਗਈ ਹੈ। ਅਰਵਿੰਦ ਕੇਜਰੀਵਾਲ ਟਵਿੱਟਰ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਹਰ ਮੁੱਦੇ ‘ਤੇ ਜਨਤਾ ਦੇ ਸਾਹਮਣੇ ਖੁੱਲ੍ਹ ਕੇ ਆਪਣੀ ਰਾਏ ਰੱਖਦੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਜਨਤਾ ਵੀ ਖੂਬ ਸਰਾਹਨਾ ਕਰ ਰਹੀ ਹੈ। ਉਹ ਹਰ ਤਰੀਕੇ ਨਾਲ ਜਨਤਾ ਨਾਲ ਜੁੜੇ ਹੋਏ ਹਨ। ਗੱਲ ਜੇਕਰ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਕਰਿਏ ਤਾਂ ਉਸ ਨੂੰ ਲੈ ਕੇ ਵੀ ਕੇਜਰੀਵਾਲ ਪੂਰੀ ਤਰ੍ਹਾਂ ਤਿਆਰ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਆਪਣੇ ਇੱਕ ਬਿਆਨ ‘ਚ ਕਿਹਾ ਕਿ ਅਸੀਂ ਦਿੱਲੀ ਵਿੱਚ ਕੋਵਿਡ ਦੇ ਵਧਦੇ ਮਾਮਲਿਆਂ ਦਾ ਪਤਾ ਲਗਾ ਰਹੇ ਹਾਂ। ਲੋਕ ਹਸਪਤਾਲ ਵਿਚ ਦਾਖਲ ਨਹੀਂ ਹੋ ਰਹੇ ਹਨ ਅਤੇ ਹੁਣ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜੇਕਰ ਲੋੜ ਪਈ ਤਾਂ ਅਸੀਂ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਜ਼ਰੂਰ ਲਿਆਵਾਂਗੇ।