Nation Post

CM ਕੇਜਰੀਵਾਲ ਨੇ ਦਿੱਲੀ ਦੀ ਮੁੰਡਕਾ ਇਮਾਰਤ ‘ਚ ਅੱਗ ਲੱਗਣ ਦੀ ਘਟਨਾ ‘ਤੇ ਜਤਾਇਆ ਦੁੱਖ

Arvind Kejriwal

Arvind Kejriwal

ਨਵੀਂ ਦਿੱਲੀ: ਦਿੱਲੀ ਦੀ ਮੁੰਡਕਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਕਈ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ। ਦਰਅਸਲ, ਅੱਗ ਵਿਚ 26 ਲੋਕਾਂ ਦੀ ਮੌਤ ਹੋ ਗਈ ਹੈ। ਇਮਾਰਤ ਵਿੱਚ 30 ਤੋਂ 40 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਸ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦੁੱਖ ਜਤਾਇਆ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਮੈਂ ਲਗਾਤਾਰ ਸੀਨੀਅਰ ਅਧਿਕਾਰੀਆਂ ਦੇ ਸੰਪਰਕ ਵਿੱਚ ਹਾਂ। ਸਾਡੇ ਬਹਾਦਰ ਫਾਇਰਫਾਈਟਰ ਅੱਗ ਬੁਝਾਉਣ ਅਤੇ ਜਾਨਾਂ ਬਚਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਵਾਹਿਗੁਰੂ ਸਭ ਦਾ ਭਲਾ ਕਰੇ।

ਜਾਣਕਾਰੀ ਲਈ ਦੱਸ ਦੇਈਏ ਕਿ ਦਿੱਲੀ ‘ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਚਾਰ ਮੰਜ਼ਿਲਾ ਇਮਾਰਤ ‘ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗਣ ਕਾਰਨ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਦਿੱਲੀ ਵਿੱਚ ਲੱਗੀ ਅੱਗ ਵਿੱਚ ਹੁਣ ਤੱਕ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 12 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹਨ। ਇਸ ਹਾਦਸੇ ਵਿੱਚ 50 ਜਾਨਾਂ ਬਚ ਗਈਆਂ ਹਨ। ਅੱਗ 13 ਮਈ ਦੀ ਸ਼ਾਮ ਨੂੰ ਲੱਗੀ ਸੀ, ਆਖਿਰਕਾਰ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Exit mobile version