Nation Post

CM ਮਾਨ ਅਤੇ ਦਿੱਲੀ ਦੇ Dy CM ਮਨੀਸ਼ ਸਿਸੋਦੀਆ 25 ਅਗਸਤ ਨੂੰ ਪਹੁੰਚਣਗੇ ਹਿਮਾਚਲ ਪ੍ਰਦੇਸ਼, ਦੂਜੀ ਗਰੰਟੀ ਦਾ ਕਰਨਗੇ ਐਲਾਨ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੀ ਮੁਹਿੰਮ ਨੂੰ ਤੇਜ਼ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਵੀਰਵਾਰ ਨੂੰ ਸੂਬੇ ਦੇ ਲੋਕਾਂ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਦੂਜੀ ਗਾਰੰਟੀ ਦਾ ਐਲਾਨ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਿਮਾਚਲ ਪ੍ਰਦੇਸ਼ ਦੇ ਊਨਾ ਵਿੱਚ ਕਪਿਲਾ ਫਾਰਮਜ਼ ਵਿਖੇ ਇੱਕ ਰੈਲੀ ਵਿੱਚ ਗਾਰੰਟੀ ਦਾ ਐਲਾਨ ਕਰਨਗੇ।

ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਿਮਾਚਲ ਵਾਸੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕਰਨਾ ਚਾਹੁੰਦੀ ਹੈ। ਇਹ ਬਿਹਤਰ ਸਿੱਖਿਆ, ਰੁਜ਼ਗਾਰ, ਸਿਹਤ ਅਤੇ ਇਮਾਨਦਾਰ ਸਰਕਾਰ ਰਾਹੀਂ ਹੀ ਸੰਭਵ ਹੋ ਸਕਦਾ ਹੈ। ਪਿਛਲੇ ਹਫ਼ਤੇ ਆਮ ਆਦਮੀ ਪਾਰਟੀ ਨੇ ਸਿੱਖਿਆ ਦੇ ਖੇਤਰ ਨਾਲ ਸਬੰਧਤ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਆਪਣੀ ਪਹਿਲੀ ਗਾਰੰਟੀ ਦਿੱਤੀ ਸੀ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਸਿੱਖਿਆ ਲਈ ਬਿਹਤਰ ਕੰਮ ਕਰਕੇ ਵਿਸ਼ਵ ਭਰ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ।

ਦੇਖੋ ਸਿੱਖਿਆ ਨਾਲ ਸੰਬੰਧਤ ਪੰਜ ਪ੍ਰਮੁੱਖ ਗਾਰੰਟੀਆਂ

1. ਹਿਮਾਚਲ ਪ੍ਰਦੇਸ਼ ਵਿੱਚ ਹਰ ਪਰਿਵਾਰ ਦੇ ਹਰ ਬੱਚੇ ਨੂੰ ਮੁਫਤ ਸਿੱਖਿਆ।
2. ਸਾਰੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਵਾਂਗ ਵਿਸ਼ਵ ਪੱਧਰੀ ਬਣਾਇਆ ਜਾਵੇਗਾ।
3. ਹਿਮਾਚਲ ਪ੍ਰਦੇਸ਼ ਦੇ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਸਾਲ ਸਕੂਲ ਫੀਸਾਂ ਵਧਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
4. ਸਾਰੇ ਆਰਜ਼ੀ ਅਧਿਆਪਕਾਂ ਨੂੰ ਪੱਕੇ ਕੀਤਾ ਜਾਵੇਗਾ ਅਤੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਅਗਲੇ ਪੰਜ ਸਾਲਾਂ ਵਿੱਚ ਭਰੀਆਂ ਜਾਣਗੀਆਂ।
5. ਅਧਿਆਪਕਾਂ ਨੂੰ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਸੌਂਪਿਆ ਜਾਵੇਗਾ।

‘ਆਪ’ ਦੇ ਬੁਲਾਰੇ ਨੇ ਕਿਹਾ ਕਿ ਪਿਛਲੇ 7 ਸਾਲਾਂ ‘ਚ ਕੇਜਰੀਵਾਲ ਸਰਕਾਰ ਨੇ ਨਾ ਸਿਰਫ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਹੈ, ਸਗੋਂ ਮੁਫਤ ‘ਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਆਮ ਲੋਕਾਂ ਦਾ ਜਨਤਕ ਸਿੱਖਿਆ ਪ੍ਰਣਾਲੀ ‘ਚ ਭਰੋਸਾ ਵੀ ਬਹਾਲ ਕੀਤਾ ਹੈ। ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੀ ਅਜਿਹਾ ਹੀ ਕਦਮ ਚੁੱਕ ਰਹੀ ਹੈ।

Exit mobile version