Nation Post

CM ਮਾਨ ਚੈਕਿੰਗ ਲਈ ਦਿੱਲੀ ਪਹੁੰਚੇ ਏਅਰਪੋਰਟ, ਸੁਣੀਆਂ ਪੰਜਾਬੀਆਂ ਦੀਆਂ ਮੁਸ਼ਕਿਲਾਂ, ਕੀਤਾ ਇਹ ਐਲਾਨ

cm mann delhi airport

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਏਅਰਪੋਰਟ ਪਹੁੰਚ ਗਏ। ਇੱਥੇ ਉਨ੍ਹਾਂ ਹਵਾਈ ਅੱਡੇ ’ਤੇ ਮੌਜੂਦ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਏਅਰਪੋਰਟ ‘ਤੇ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ

ਇਸ ਦੌਰਾਨ ਸੀਐਮ ਮਾਨ ਨੇ ਇਹ ਵੀ ਕਿਹਾ ਕਿ ਜਲਦੀ ਹੀ ਇੱਥੇ ਪੰਜਾਬ ਹੈਲਪ ਡੈਸਕ ਸਥਾਪਿਤ ਕੀਤਾ ਜਾਵੇਗਾ। ਇਹ ਡੈਸਕ ਪੰਜਾਬੀਆਂ ਦੀਆਂ ਸਾਰੀਆਂ ਸਮੱਸਿਆਵਾਂ ਸੁਣੇਗਾ। ਇਸ ਦੇ ਨਾਲ ਹੀ ਸੀਐਮ ਮਾਨ ਨੇ ਲੋਕਾਂ ਤੋਂ ਪੀਆਰਟੀਸੀ ਦੀਆਂ ਵੋਲਵੋ ਬੱਸਾਂ ਬਾਰੇ ਫੀਡਬੈਕ ਵੀ ਲਿਆ।

Exit mobile version