Nation Post

CM ਮਾਨ ਦਾ ਵੱਡਾ ਫੈਸਲਾ, ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਦਿੱਤੇ ਹੁਕਮ

Cm mann

Cm mann

ਸ੍ਰੀ ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ ਦਾ ਵੱਡਾ ਫੈਸਲਾ ਲਿਆ ਹੈ। ਉਨ੍ਹਾਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਮੁੱਖ ਮੰਤਰੀ ਪਿਛਲੇ ਮਹੀਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਇਸ ਦੌਰਾਨ ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸ੍ਰੀ ਫਤਹਿਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ ਦਿੱਤੇ ਹਨ।

ਇਹ ਸੜਕਾਂ ਹੋਣਗੀਆਂ ਚੌੜੀਆਂ :-

ਖਾਨਪੁਰ ਵਾਇਆ ਸਰਹਿੰਦ ਸ਼ਹਿਰ ਲਈ ਜੀ.ਟੀ. ਰੋਡ – 5.70 ਕਿਲੋਮੀਟਰ

ਸਰਹਿੰਦ ਰੋਡ ਤੋਂ ਭਾਦੀ ਖੇੜੀ ਵਾਇਆ ਤਲਾਣੀਆਂ, ਫ਼ਿਰੋਜ਼ਪੁਰ, ਰਾਏਪੁਰ ਮਾਜਰੀ – 10.90 ਕਿਲੋਮੀਟਰ

ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ – 2.50 ਕਿਲੋਮੀਟਰ

ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋ ਮਰਜਰਾ – 3.25 ਕਿਲੋਮੀਟਰ

ਸ਼ੇਖੂਪੁਰਾ ਤੋਂ ਖਾਨਪੁਰ ਵਾਇਆ ਕੁਸ਼ ਆਸ਼ਰਮ – 1.75 ਕਿਲੋਮੀਟਰ

Exit mobile version