ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਖਿਲਾਫ ਆਪਣੀ ਹੀ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਮੰਤਰੀ ਨੂੰ ਨਾ ਸਿਰਫ਼ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ, ਸਗੋਂ ਉਸ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ‘ਆਪ’ ਆਗੂ ਗੁਰਪ੍ਰੀਤ ਰੌਕੀ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਇਸ ਵੱਡੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਜੋ ਫੈਸਲਾ ਲਿਆ ਹੈ, ਉਹ ਫੈਸਲਾ ਸਫਲ ਅਤੇ ਦੂਰਅੰਦੇਸ਼ੀ ਸਾਬਤ ਹੋਇਆ ਹੈ।
‘ਆਪ’ ਆਗੂ ਰੌਕੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੈ ਕੇ ਚੱਲਣ ਵਾਲੇ ਭਗਵੰਤ ਮਾਨ ਨੇ ਉਸ ਸੋਚ ਨੂੰ ਹਰ ਘਰ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਜਾਰੀ ਰੱਖੇਗੀ। ਭਗਵੰਤ ਮਾਨ ਵੱਲੋਂ ਲਏ ਗਏ ਫੈਸਲੇ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਲਾਗੂ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖਿਲਾਫ ਲੜਾਈ ਜਾਰੀ ਰਹੇਗੀ।