Nation Post

CM ਮਾਨ ਨਾਲ ਮੁਲਾਕਾਤ ਨਾ ਹੋਣ ਤੇ ਭੜਕੇ ਕਾਂਗਰਸੀ ਆਗੂ, ਪੁਲਿਸ ਨੇ ਹਿਰਾਸਤ ‘ਚ ਕੀਤੇ ਕਈ ਵਰਕਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨਿਵਾਸ ਦੇ ਬਾਹਰ ਕਈ ਕਾਂਗਰਸੀ ਵਰਕਰ ਧਰਨੇ ’ਤੇ ਬੈਠੇ ਹਨ। ਸੀਐਮ ਮਾਨ ਨਾਲ ਮੁਲਾਕਾਤ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਕਾਂਗਰਸੀ ਵਰਕਰ ਰਾਜਾ ਵੜਿੰਗ ਦੀ ਅਗਵਾਈ ਵਿੱਚ ਪ੍ਰਦਰਸ਼ਨ ਕਰ ਰਹੇ ਹਨ।… ਇਸ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਕਾਂਗਰਸੀ ਵਰਕਰ ਵੀ ਗਰਮਾ ਗਏ। ਇਨ੍ਹਾਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।


ਦੱਸ ਦੇਈਏ ਕਿ ਇਹ ਪ੍ਰਦਰਸ਼ਨ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਖਿਲਾਫ ਐਫਆਈਆਰ ਦਰਜ ਕੀਤੇ ਜਾਣ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਵਿਧਾਨ ਸਭਾ ਮੈਂਬਰ ਪ੍ਰਤਾਪ ਬਾਜਵਾ ਵੀ ਮੌਜੂਦ ਹਨ।

Exit mobile version