Nation Post

CM ਮਾਨ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਤੋਤਾ ਸਿੰਘ ਦੀ ਮੌਤ ‘ਤੇ ਜਤਾਇਆ ਦੁੱਖ, ਕਿਹਾ- ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਦੇਵੇ ਸ਼ਾਂਤੀ

cm mann

cm mann

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਇਸ ਦੁਨੀਆਂ ਵਿੱਚ ਨਹੀਂ ਰਹੇ। ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਅਕਾਲੀ ਆਗੂ ਨੇ ਅੱਜ ਆਖਰੀ ਸਾਹ ਲਿਆ। ਇਸ ਦੇ ਨਾਲ ਹੀ ਕਈ ਰਾਜਨੇਤਾ ਉਨ੍ਹਾਂ ਦੇ ਦਿਹਾਂਤ ‘ਤੇ ਸ਼ੋਕ ਪ੍ਰਗਟ ਕਰ ਰਹੇ ਹਨ। ਇਸ ਦੌਰਾਨ ਸੀਐਮ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕਰਦਾ ਹਾਂ। ਪਰਮਾਤਮਾ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Exit mobile version