ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਨਿਰੀਖਣ ਕੀਤਾ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 1 ਅਪਰੈਲ ਤੱਕ ਕੰਮ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਬੱਸ ਸਟੈਂਡ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ।
ਪਟਿਆਲਾ ਵਿਖੇ ਕਰੋੜਾਂ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਜਾਇਜ਼ਾ ਲਿਆ…ਚੱਲ ਰਹੇ ਕੰਮ-ਕਾਜ ਦਾ ਨਿਰੀਖਣ ਕੀਤਾ…ਮੌਕੇ ‘ਤੇ ਮੌਜੂਦ ਅਫ਼ਸਰ-ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਲਈ ਆਖਿਆ…
1 ਅਪ੍ਰੈਲ ਤੱਕ ਅਫ਼ਸਰਾਂ ਨੂੰ ਕੰਮ ਮੁਕੰਮਲ ਕਰਨ ਦੀ ਹਦਾਇਤ ਦੇ ਦਿੱਤੀ ਹੈ ਤਾਂ ਜੋ ਬੱਸ ਸਟੈਂਡ ਆਮ ਲੋਕਾਂ ਨੂੰ ਸਮਰਪਿਤ ਕੀਤਾ ਜਾ ਸਕੇ… pic.twitter.com/Y3LA1Eja0T
— Bhagwant Mann (@BhagwantMann) January 20, 2023