ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ 26 ਜਨਵਰੀ ਨੂੰ ਬਠਿੰਡਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ। ਸੀਐਮ ਮਾਨ ਨੇ ਇੱਥੇ ਪਹਿਲਾ ਡਿਜੀਟਲ ਬੱਸ ਸਟੈਂਡ ਬਣਾਉਣ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕਰੋੜਾਂ ਦੀ ਲਾਗਤ ਨਾਲ ਸ਼ਹਿਰੀ ਰਾਜ ਬਣਾਇਆ ਜਾਵੇਗਾ। ਦੱਸ ਦਈਏ ਕਿ ਸੀਐਮ ਮਾਨ ਦੇ ਇਸ ਅਸਥਾਨ ‘ਤੇ ਤਿਰੰਗਾ ਲਹਿਰਾਉਣ ਸਮੇਂ ਸੁਰੱਖਿਆ ਦੇ ਇੰਤਜ਼ਾਮ ਅਜਿਹੇ ਕੀਤੇ ਗਏ ਸਨ ਕਿ ਸਮਾਗਮ ਤੋਂ ਪਹਿਲਾਂ ਪੂਰੀ ਜਾਂਚ ਤੋਂ ਬਾਅਦ ਹੀ ਐਂਟਰੀ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਸੀ।