Nation Post

CM ਮਾਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ, ਕਿਹਾ- 31 ਮਈ ਤੱਕ ਸਰਕਾਰ ਨੂੰ ਦੇ ਦੇਣ ਜ਼ਮੀਨਾਂ, ਨਹੀਂ ਤਾਂ…

cm mann

cm mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ਤੇ ਟਵੀਟ ਕਰਦੇ ਹੋਏ ਲਿਖਿਆ- ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਤੇ ਨਾਜਇਜ਼ ਕਬਜ਼ੇ ਕੀਤੇ ਹੋਏ ਨੇ ਭਾਂਵੇ ਓਹ ਰਾਜਨੀਤਕ ਲੋਕ ਨੇ ਜਾਂ ਅਫਸਰ ਨੇ ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ।


ਕਾਬਿਲੇਗੌਰ ਹੈ ਕਿ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਜਿਨ੍ਹਾਂ ਪ੍ਰਭਾਵਸ਼ਾਲੀ ਲੋਕਾਂ ਨੇ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ, ਉਨ੍ਹਾਂ ‘ਤੇ ਬੁਲਡੋਜ਼ਰ ਦੀ ਕਾਰਵਾਈ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਵਿਰੋਧੀ ਧਿਰ ਵਿੱਚ ਬੈਠੇ ਕੁਝ ਲੋਕ ਸਰਕਾਰੀ ਕੋਠੀਆਂ ਖਾਲੀ ਕਰਨ ਲਈ ਤਿਆਰ ਨਹੀਂ ਹਨ, ਇੱਥੋਂ ਤੱਕ ਕਿ ਉਨ੍ਹਾਂ ਕੋਲ ਕਾਰਾਂ ਦੇ ਪਾਸ ਵੀ ਮੁਸ਼ਕਿਲ ਨਾਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਜ਼ਮੀਨਾਂ ‘ਤੇ ਨਜਾਇਜ਼ ਕਬਜ਼ਿਆਂ ਸਬੰਧੀ ਵੀ ਹਰ ਕਿਸੇ ਦੇ ਕਾਗਜ਼ਾਤ ਤਿਆਰ ਕਰਵਾ ਰਹੀ ਹੈ। ਮਾਨ ਨੇ ਕਿਹਾ ਕਿ ਹੁਣ ਪੰਜਾਬ ‘ਚ ਨਾਜਾਇਜ਼ ਕਬਜਿਆਂ ‘ਤੇ ਬੁਲਡੋਜ਼ਰ ਐਕਸ਼ਨ ਚੱਲੇਗਾ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਿਆਨ ਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪੰਚਾਇਤਾਂ ਦੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ।

Exit mobile version