Friday, November 15, 2024
HomePunjabCM ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਪਰਾਲੀ ਸਾੜਨ ਵਾਲੇ...

CM ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ : ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਹੋਵੇਗੀ ਸਖਤ ਕਾਰਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਪਰਾਲੀ ਸਾੜਨ ਵਿਰੁੱਧ ਵਿੱਢੀ ਮੁਹਿੰਮ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਇਸ ਸਕੀਮ ਨੂੰ ਮਿਸ਼ਨ ਮੋਡ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ਵਿੱਚ ਖੇਤਾਂ ਵਿੱਚ ਪਰਾਲੀ ਦੇ ਨਿਪਟਾਰੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਕਿਸਮ ਦੀ ਸੀ.ਆਰ.ਐਮ ਮਸ਼ੀਨ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ। ਪਰਾਲੀ ਸਾੜਨ ਵਿਰੁੱਧ ਸੂਬੇ ਭਰ ਵਿੱਚ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਹਲਕਾ ਵਿਧਾਇਕ ਅਤੇ ਉੱਚ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਜਥੇਬੰਦੀਆਂ ਅਤੇ ਹੋਰਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਪਰਾਲੀ ਸਾੜਨ ਦੇ ਖਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗਾਂ ਨੂੰ ਪਰਾਲੀ ਨਾ ਸਾੜਨ ਲਈ ਪੰਚਾਇਤਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਰੁਝਾਨ ਨੂੰ ਰੋਕਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਸਨਮਾਨਿਤ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਸੇ ਤਰ੍ਹਾਂ ਰੋਜ਼ਾਨਾ ਅੱਗ ਲੱਗਣ ਦੀਆਂ ਘਟਨਾਵਾਂ ‘ਤੇ ਤੁਰੰਤ ਕਾਰਵਾਈ ਕਰਨ ਲਈ ਅਧਿਕਾਰੀਆਂ ਨੂੰ ਇੰਟਰਨੈੱਟ ਰਾਹੀਂ ਤੁਰੰਤ ਡਾਟਾ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ। ਪਰਾਲੀ ਸਾੜ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments