Nation Post

CM ਮਾਨ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਦਿੱਤੇ ਇਹ ਖਾਸ ਨਿਰਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਮੰਡੀ ਬੋਰਡ ਅਧੀਨ ਆਉਂਦੀਆਂ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਅਤੇ ਸੜਕਾਂ ਦੀ ਚੌੜਾਈ ਵਧਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਅਧਿਕਾਰੀਆਂ ਨੂੰ ਸੜਕਾਂ ਦੇ ਕਿਨਾਰੇ 2 ਲੱਖ ਬੂਟੇ ਲਗਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਵੀ ਕਿਹਾ ਗਿਆ ਹੈ।ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਦਿੱਤੀ।

Exit mobile version