Nation Post

CM ਮਾਨ ਨੇ ਮੱਤੇਵਾੜਾ ਪ੍ਰੋਜੈਕਟ ਕਿਉਂ ਕੀਤਾ ਰੱਦ, ਜਾਣਨ ਲਈ ਪੜ੍ਹੋ ਖਬਰ

cm mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾੜਾ ਪ੍ਰਾਜੈਕਟ ਨੂੰ ਲੈ ਕੇ ਅੱਜ ਪੀਏਸੀ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਨੂੰ ਰੱਦ ਕਰਨ ਦਾ ਫੈਸਲਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਦਰਿਆਵਾਂ ਦੇ ਕੰਢੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਹੋਰ ਉਦਯੋਗ ਨਹੀਂ ਲਗਾਏ ਜਾਣਗੇ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਮਨਜ਼ੂਰ ਕੀਤਾ ਟੈਕਸਟਾਈਲ ਪਾਰਕ ਮੱਤੇਵਾੜਾ ਵਿੱਚ ਨਹੀਂ ਬਣਾਇਆ ਜਾਵੇਗਾ। ਸਾਡੀ ਸਰਕਾਰ ਨੇ ਅੱਜ ਪੀਏਸੀ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ। ਇੰਨਾ ਹੀ ਨਹੀਂ ਦਰਿਆਵਾਂ ਦੇ ਕੰਢੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੇ ਹੋਰ ਉਦਯੋਗ ਵੀ ਨਹੀਂ ਲਗਾਏ ਜਾਣਗੇ। ਅਸੀਂ ਪੰਜਾਬ ਦੀ ਧਰਤੀ ‘ਤੇ ਪਾਣੀ ਬਚਾਉਣ ਲਈ ਵਚਨਬੱਧ ਹਾਂ। ਦਰਅਸਲ, ਇਸ ਕਾਰਨ ਪਾਣੀ ਕਾਫੀ ਹੱਦ ਤੱਕ ਪ੍ਰਦੁਸ਼ਿਤ ਹੋਣ ਦਾ ਖਤਰਾ ਹੈ।

Exit mobile version