Nation Post

CM ਮਾਨ ਨੇ DCs ਅਤੇ SSPs ਨਾਲ ਕੀਤੀ ਮੀਟਿੰਗ, ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਫੜਨ ਦੇ ਦਿੱਤੇ ਨਿਰਦੇਸ਼

CM Mann

CM Mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੇ ਮੁੱਦੇ ‘ਤੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਐਸ.ਐਸ.ਪੀ ਨੂੰ ਹਦਾਇਤ ਕੀਤੀ ਕਿ ਨਸ਼ੇ ਦੇ ਕਾਰੋਬਾਰਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਖਿਲਾਫ ਵੱਡੀ ਲੜਾਈ ਲੜ ਰਹੇ ਹਾਂ। ਅਸੀਂ ਉਦੋਂ ਤੱਕ ਨਹੀਂ ਰੁਕਾਂਗੇ ਜਦੋਂ ਤੱਕ ਨਸ਼ੇ ਦਾ ਕਾਰੋਬਾਰ ਪੂਰੀ ਤਰ੍ਹਾਂ ਬੰਦ ਨਹੀਂ ਹੋ ਜਾਂਦਾ। ਅਸੀਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਮੁੜ ਪੁਨਰਵਾਸ ਲਈ ਵੀ ਵੱਡੀ ਯੋਜਨਾ ਬਣਾ ਰਹੇ ਹਾਂ।

 

Exit mobile version