Nation Post

CM ਮਾਨ ਬੋਲੇ- ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਤੇ ਛੱਡਿਆ 3 ਲੱਖ ਕਰੋੜ ਦਾ ਕਰਜ਼ਾ, ਇਸਦੀ ਹੋਵੇਗੀ ਜਾਂਚ

Bhagwant Mann

Bhagwant Mann

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੁੱਝ ਦਿਨਾਂ ਵਿੱਚ ਹੀ ਆਮ ਲੋਕਾਂ ਲਈ ਕਈ ਵੱਡੇ ਕੰਮ ਕਰ ਦਿੱਤੇ ਹਨ। ਇਸ ਵਿਚਕਾਰ ਕਾਂਗਰਸ ਵੱਲੋਂ ਉਨ੍ਹਾਂ ਦੀ ਸਰਕਾਰ ਤੇ ਕਈ ਦੋਸ਼ ਵੀ ਲਗਾਏ ਜਾ ਰਹੇ ਹਨ। ਹਾਲਾਂਕਿ ਦੋਨੋਂ ਹੀ ਪਾਰਟੀਆਂ ਵਿਚਕਾਰ ਜੁਬਾਨੀ ਯੰਗ ਚੱਲ ਰਹੀ ਹੈ। ਇਸ ਦੌਰਾਨ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਟਵਿੱਟਰ ਹੈਂਡਲ ਉੱਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਪਿਛਲੀ ਸਰਕਾਰ ਨੂੰ ਲੈ ਕੇ ਵੱਡੀ ਗੱਲ ਕਹੀ ਗਈ ਹੈ।

ਦਰਅਸਲ, ਆਪ ਪੰਜਾਬ ਦੇ ਟਵਿੱਟਰ ਹੈਂਡਲ ਤੇ ਪੋਸਟ ਕਰ ਲਿਖਿਆ ਗਿਆ ਹੈ ਕਿ ਪਿਛਲੀਆਂ ਸਰਕਾਰਾਂ ਪੰਜਾਬ ਸਿਰ 3 ਲੱਖ ਕਰੋੜ ਦਾ ਕਰਜ਼ਾ ਛੱਡ ਗਈਆਂ ਹਨ। ਪਰ ਇਹ ਕਰਜ਼ਾ ਵਰਤਿਆ ਕਿੱਥੇ ਗਿਆ ਹੈ? ਇਹ ਜਾਂਚ ਕਰਾ ਕੇ ਰਿਕਵਰੀ ਕਰਾਂਗੇ, ਕਿਉਂਕਿ ਇਹ ਲੋਕਾਂ ਦਾ ਪੈਸਾ ਹੈ- CM ਭਗਵੰਤ ਮਾਨ. ਹੁਣ ਇਸ ਖਿਲਾਫ਼ ਭਗਵੰਤ ਮਾਨ ਦੀ ਸਰਕਾਰ ਕੀ ਕਦਮ ਉਠਾਵੇਗੀ ਇਹ ਤਾ ਆਉਣ ਵਾਲੇ ਸਮੇਂ ਵਿੱਚ ਹੀ ਪਤਾ ਚੱਲੇਗਾ।

Exit mobile version