Friday, November 15, 2024
HomePunjabCM ਮਾਨ ਵੱਡਾ ਬਿਆਨ ਦਿੰਦੇ ਹੋਏ ਬੋਲੇ - ਕੀ ਸਿਰਫ ਲੀਡਰਾਂ ਲਈ...

CM ਮਾਨ ਵੱਡਾ ਬਿਆਨ ਦਿੰਦੇ ਹੋਏ ਬੋਲੇ – ਕੀ ਸਿਰਫ ਲੀਡਰਾਂ ਲਈ ਹੈ ਮਾਨਹਾਨੀ ? ਜਨਤਾ ਲਈ ਨਹੀਂ

ਮਾਨਸਾ: ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਮਾਨਸਾ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਨੇਤਾਵਾਂ ਦੀ ਮਾਣਹਾਨੀ ਹੈ, ਜਨਤਾ ਦੀ ਬਦਨਾਮੀ ਨਹੀਂ। ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਨਾਜਰ ਸਿੰਘ ਨੇ ਦੱਸਿਆ ਕਿ ਡੇਢ ਲੱਖ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਜਿਤਾਇਆ ਸੀ ਅਤੇ ਲੋਕਾਂ ਨੂੰ ਬਿਨਾਂ ਦੱਸੇ ਉਹ ਕਾਂਗਰਸ ‘ਚ ਸ਼ਾਮਲ ਹੋਏ ਸਨ, ਕੀ ਇਹ ਲੋਕਾਂ ਦੀ ਬਦਨਾਮੀ ਨਹੀਂ ਸੀ।

ਦੱਸ ਦੇਈਏ ਕਿ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਉਸ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿੱਚ ਪੇਸ਼ ਹੋਏ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ 5 ਦਸੰਬਰ ਨੂੰ ਮੁੜ ਮਾਨਸਾ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

Most Popular

Recent Comments