Nation Post

CM ਚੰਨੀ ਦੇ ਘਰ ਕੋਰੋਨਾ ਨੇ ਰੱਖਿਆ ਪੈਰ , ਪਰਿਵਾਰ ਦੇ 3 ਮੈਂਬਰ ਆਏ ਕੋਰੋਨਾ ਪਾਜੀਟਿਵ

Charanjit Singh Channi

ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਦੀ ਪਤਨੀ, ਬੇਟਾ ਅਤੇ ਨੂੰਹ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ ਹੈ ਜਿਸ ਦੀ ਰਿਪੋਰਟ ਅੱਜ ਦੁਪਹਿਰ ਤੱਕ ਆਉਣ ਦੀ ਸੰਭਾਵਨਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਆਪਣੇ ਆਪ ਨੂੂੰ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਦੇ ਅੱਜ ਦੇ ਪ੍ਰੋਗਰਾਮ ਅਜੇ ਤੱਕ ਰੱਦ ਸਮਝੇ ਜਾ ਰਹੇ ਹਨ।

ਪਤਾ ਲੱਗਾ ਹੈ ਕਿ ਅਜੇ ਮੁੱਖ ਮੰਤਰੀ ਨੂੰ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ, ਜਿਸ ਨੂੰ ਤਸੱਲੀ ਵਾਲੀ ਗੱਲ ਸਮਝਿਆ ਜਾ ਰਿਹਾ ਹੈ। ਦਸ ਦੇਈਏ ਕਿ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਹੁਸਨ ਲਾਲ ਆਈ.ਏ.ਐਸ. ਅਤੇ ਕੁਝ ਹੋਰ ਅਧਿਕਾਰੀਆਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਗੱਲ ਮੁੱਖ ਮੰਤਰੀ ਨੇ ਉਸ ਦਿਨ ਵੀ ਕੀਤੀ ਸੀ ਜਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪੰਜਾਬ ਫ਼ੇਰੀ ’ਤੇ ਸਨ।

Exit mobile version